ਪੰਜਾਬ ‘ਚ ਸ਼ੁੱਕਰਵਾਰ ਬਾਅਦ ਦੁਪਹਿਰ ਮੌਸਮ ਬਦਲ ਗਿਆ। ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਨੇਰੀ ਨਾਲ ਮੀਂਹ ਸ਼ੁਰੂ ਹੋ ਗਿਆ ਹੈ। ਪਠਾਨਕੋਟ ‘ਚ ਗੁਰਦਾਸਪੁਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਦੇ ਸਮਾਗਮ ਦੌਰਾਨ ਹਨੇਰੀ ਕਾਰਨ ਪੰਡਾਲ ਢਹਿ ਗਿਆ। ਇਸ ਨਾਲ ਲੋਕਾਂ ਵਿੱਚ ਹਲਚਲ ਮਚ ਗਈ।
ਗੁਰਦਾਸਪੁਰ ‘ਚ ਵੀ ਹਨੇਰੀ ਦੇ ਨਾਲ ਬਾਰਿਸ਼ ਸ਼ੁਰੂ ਹੋ ਗਈ ਹੈ। ਕਪੂਰਥਲਾ ‘ਚ ਤੇਜ਼ ਹਨੇਰੀ ਤੋਂ ਬਾਅਦ ਕੁਝ ਸਮੇਂ ਲਈ ਮੀਂਹ ਪਿਆ। ਹੁਣ ਧੁੱਪ ਹੈ। ਜਲੰਧਰ ‘ਚ ਤੇਜ਼ ਹਵਾਵਾਂ ਨਾਲ ਮੀਂਹ ਪਿਆ ਹੈ। ਪਟਿਆਲਾ ਵਿੱਚ ਵੀ ਮੌਸਮ ਬਦਲ ਗਿਆ ਹੈ।