ਸ੍ਰੀ ਮੁਕਤਸਰ ਸਾਹਿਬ ਦੇ ਨੇੜਲੇ ਪਿੰਡ ਸ਼ਿਵਪੁਰ ਕੁਕਰੀਆ ਵਿੱਚ ਜ਼ਮੀਨੀ ਵਿਵਾਦ ਕਾਰਨ ਇੱਕ ਸੇਵਾਮੁਕਤ ਪੁਲਿਸ ਮੁਲਾਜ਼ਮ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਫਰੀਦਕੋਟ ਸ਼ਰੂਤੀ ਕਾਂਡ ਦੌਰਾਨ ਸੁਰਖੀਆਂ ‘ਚ ਆਏ ਨਿਸ਼ਾਨ ਸਿੰਘ ‘ਤੇ ਕਥਿਤ ਦੋਸ਼ ਲਾਏ ਜਾ ਰਹੇ ਹਨ।
ਜਾਣਕਾਰੀ ਅਨੁਸਾਰ ਪਿੰਡ ਸ਼ਿਵਪੁਰ ਕੁਕਰੀਆ ‘ਚ ਜ਼ਮੀਨੀ ਵਿਵਾਦ ਕਾਰਨ ਸੇਵਾਮੁਕਤ ਐੱਸ. ਐੱਚ.ਓ. ਦਰਬਾਰਾ ਸਿੰਘ ਨੂੰ ਗੋਲੀ ਮਾਰ ਕੇ ਜ਼ਖਮੀ ਕਰ ਦਿੱਤਾ। ਇਸ ਸਬੰਧੀ ਪਰਿਵਾਰਕ ਮੈਂਬਰਾਂ ਨੇ ਫਰੀਦਕੋਟ ਸ਼ਰੁਤੀ ਕਾਂਡ ਦੌਰਾਨ ਸੁਰਖੀਆਂ ਵਿੱਚ ਰਹੇ ਨਿਸ਼ਾਨ ਸਿੰਘ ’ਤੇ ਦੋਸ਼ ਲਾਇਆ ਹੈ। ਜ਼ਖਮੀ ਸੇਵਾਮੁਕਤ ਐੱਸ. ਐੱਚ.ਓ. ਦਰਬਾਰਾ ਸਿੰਘ ਦੇ ਲੜਕੇ ਨੇ ਦੱਸਿਆ ਕਿ ਉਸ ਦੀ ਸ਼ਿਵਪੁਰ ਕੁਕਰੀਆ ਵਿੱਚ ਜ਼ਮੀਨ ਹੈ, ਜਿਸ ਨੂੰ ਲੈ ਕੇ ਨਾਲ ਲੱਗਦੀ ਜ਼ਮੀਨ ਦੇ ਮਾਲਕ ਨਿਸ਼ਾਨ ਸਿੰਘ ਦੀ ਮਾਤਾ ਨਾਲ ਝਗੜਾ ਚੱਲ ਰਿਹਾ ਹੈ। ਨਿਸ਼ਾਨ ਸਿੰਘ ਵੱਲੋਂ ਕਥਿਤ ਤੌਰ ‘ਤੇ ਵਿਦੇਸ਼ੀ ਨੰਬਰ ਤੋਂ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ। ਇਸ ਸਬੰਧੀ ਉਸ ਨੇ ਪੁਲੀਸ ਕੋਲ ਸ਼ਿਕਾਇਤ ਵੀ ਦਰਜ ਕਰਵਾਈ ਹੈ।
ਉਸ ਨੇ ਅੱਗੇ ਦੱਸਿਆ ਕਿ ਹਾਲ ਹੀ ਵਿੱਚ ਜਦੋਂ ਉਸ ਦਾ ਪਿਤਾ ਦਰਬਾਰਾ ਸਿੰਘ ਆਪਣੀ ਜ਼ਮੀਨ ’ਤੇ ਗਿਆ ਤਾਂ 12-15 ਵਿਅਕਤੀਆਂ ਨੇ ਉਸ ਨੂੰ ਲਲਕਾਰਿਆ ਅਤੇ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਉਸ ਦੇ ਪਿਤਾ ਨੂੰ ਗੋਲੀ ਮਾਰ ਕੇ ਗੰਭੀਰ ਜ਼ਖਮੀ ਕਰ ਦਿੱਤਾ ਗਿਆ। ਉਨ੍ਹਾਂ ਇਸ ਮਾਮਲੇ ਵਿੱਚ ਇਨਸਾਫ਼ ਦੀ ਮੰਗ ਕੀਤੀ ਹੈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।