ਅਮਰੀਕਾ ‘ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਗੁਰਪ੍ਰੀਤ ਸਿੰਘ ਗੋਗਾ ਵਾਸੀ ਪਿੰਡ ਅੱਤੋਵਾਲ, ਹੁਸ਼ਿਆਰਪੁਰ ਵਜੋਂ ਹੋਈ ਹੈ। ਗੁਰਪ੍ਰੀਤ ਸਿੰਘ ਦਾ 20 ਮਈ ਨੂੰ ਵਿਆਹ ਹੋਣਾ ਸੀ। ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ। ਪਰਿਵਾਰ ਨੇ ਗੋਗਾ ਦੀ ਲਾਸ਼ ਵਾਪਸ ਲਿਆਉਣ ਲਈ ਪੰਜਾਬ ਅਤੇ ਕੇਂਦਰ ਸਰਕਾਰ ਤੋਂ ਮਦਦ ਦੀ ਅਪੀਲ ਕੀਤੀ ਹੈ।