Search
Close this search box.

ਕੰਡਕਟਰ ਦੀ ਆਪਣੀ ਹੀ ਬੱਸ ਹੇਠ ਆ ਕੇ ਦਰਦਨਾਕ ਮੌਤ

ਸਮਰਾਲਾ : ਖੰਨਾ ਰੋਡ ’ਤੇ ਪਿੰਡ ਉਟਾਲਾਂ ਨੇੜੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕ ਕੰਡਕਟਰ ਦੀ ਆਪਣੀ ਹੀ ਬੱਸ ਦੀ ਲਪੇਟ ਵਿੱਚ ਆਉਣ ਨਾਲ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਕੰਡਕਟਰ ਬੱਸ ਨੂੰ ਰਿਵਰਸ ਕਰ ਰਿਹਾ ਸੀ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਸਵੇਰੇ ਕਰੀਬ 9.15 ਵਜੇ ਉਸ ਸਮੇਂ ਵਾਪਰਿਆ ਜਦੋਂ ਇੱਕ ਨਿੱਜੀ ਕੰਪਨੀ ਦੀ ਬੱਸ ਨੂੰ ਗੁਰਪ੍ਰੀਤ ਸਿੰਘ ਨਾਮਕ ਡਰਾਈਵਰ ਚਲਾ ਰਿਹਾ ਸੀ ਅਤੇ ਰਣਜੀਤ ਸਿੰਘ ਕੰਡਕਟਰ ਵਜੋਂ ਆਪਣੀ ਡਿਊਟੀ ਨਿਭਾ ਰਿਹਾ ਸੀ। ਪਿੰਡ ਉਟਾਲਾਂ ਨੇੜੇ ਸੜਕ ’ਤੇ ਜਾਮ ਹੋਣ ਕਾਰਨ ਬੱਸ ਨੂੰ ਰਿਵਰਸ ਕਰਨ ਆਏ ਕੰਡਕਟਰ ਰਣਜੀਤ ਸਿੰਘ ਨੂੰ ਬੱਸ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਪੁਲੀਸ ਨੇ ਮ੍ਰਿਤਕ ਦੇ ਭਰਾ ਲਖਵਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਬੱਸ ਚਾਲਕ ਖ਼ਿਲਾਫ਼ ਲਾਪਰਵਾਹੀ ਵਰਤਣ ਦੇ ਦੋਸ਼ ਹੇਠ ਕੇਸ ਦਰਜ ਕਰ ਲਿਆ ਹੈ। ਮ੍ਰਿਤਕ ਆਪਣੇ ਪਿੱਛੇ ਦੋ ਸਾਲ ਦੀ ਬੇਟੀ ਅਤੇ ਪਤਨੀ ਛੱਡ ਗਿਆ ਹੈ। ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ‘ਚ ਰਖਵਾ ਦਿੱਤਾ ਹੈ।

Leave a Comment

और पढ़ें

  • JAPJEE FAMILY DENTAL CLINIC
  • Ai / Market My Stique Ai
  • Buzz Open / Ai Website / Ai Tool