ਜਲੰਧਰ— ਪੰਜਾਬ ‘ਚ ਵੀਰਵਾਰ ਸਵੇਰੇ ਹੋਈ ਬਾਰਿਸ਼ ਤੋਂ ਬਾਅਦ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਜਲੰਧਰ ਦੇ ਪੌਸ਼ ਇਲਾਕੇ ਮਾਡਲ ਟਾਊਨ ‘ਚ ਗੁਰਦੁਆਰਾ ਸਾਹਿਬ ਦੇ ਬਾਹਰ ਤੂਫਾਨ ਅਤੇ ਮੀਂਹ ਕਾਰਨ ਇਕ ਦਰੱਖਤ ਡਿੱਗ ਗਿਆ। ਇਸ ਦੌਰਾਨ ਮੌਕੇ ‘ਤੇ ਹਫੜਾ-ਦਫੜੀ ਮਚ ਗਈ ਅਤੇ ਸੜਕ ‘ਤੇ ਆਉਣ-ਜਾਣ ਵਾਲੇ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਰਾਹਤ ਦੀ ਗੱਲ ਇਹ ਰਹੀ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
ਤੁਹਾਨੂੰ ਦੱਸ ਦੇਈਏ ਕਿ ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਕੜਾਕੇ ਦੀ ਗਰਮੀ ਕਾਰਨ ਲੋਕ ਕਾਫੀ ਪ੍ਰੇਸ਼ਾਨ ਸਨ। ਪੰਜਾਬ ਦੇ ਜ਼ਿਲ੍ਹਿਆਂ ਵਿੱਚ ਤਾਪਮਾਨ 40 ਡਿਗਰੀ ਤੋਂ ਉਪਰ ਰਿਹਾ। ਅੱਜ ਸਵੇਰੇ ਪਏ ਮੀਂਹ ਤੋਂ ਬਾਅਦ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ ਅਤੇ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਪੰਜਾਬ-ਹਰਿਆਣਾ ਅਤੇ ਚੰਡੀਗੜ੍ਹ ‘ਚ ਅਗਲੇ 4 ਦਿਨਾਂ ਤੱਕ ਗਰਜ ਨਾਲ ਭਾਰੀ ਮੀਂਹ ਪੈਣ ਦਾ ਯੈਲੋ ਅਲਰਟ ਜਾਰੀ ਕੀਤਾ ਹੈ।