ਜਲੰਧਰ: ਹੁਣੇ ਹੁਣੇ ਜਲੰਧਰ ਜ਼ਿਲ੍ਹੇ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਇੱਥੋਂ ਦੇ ਗੁਰੂ ਨਾਨਕਪੁਰਾ ਸਥਿਤ ਇੱਕ ਨਿੱਜੀ ਸਕੂਲ ਵਿੱਚ ਛੇਵੀਂ ਜਮਾਤ ਦੀ ਵਿਦਿਆਰਥਣ ਨਾਲ ਕੁੱਟਮਾਰ ਕਰਨ ਤੋਂ ਬਾਅਦ ਹੰਗਾਮਾ ਹੋ ਗਿਆ। ਇਸ ਘਟਨਾ ਤੋਂ ਬਾਅਦ ਜ਼ਖਮੀ ਬੱਚੇ ਦੇ ਮਾਪਿਆਂ ਵੱਲੋਂ ਸਕੂਲ ਦੇ ਅੰਦਰ ਅਤੇ ਬਾਹਰ ਭਾਰੀ ਹੰਗਾਮਾ ਕੀਤਾ ਗਿਆ। ਸਕੂਲ ਮੈਨੇਜਮੈਂਟ ਵੱਲੋਂ ਜਲਦ ਹੀ ਸਕੂਲ ਨੂੰ ਬੰਦ ਕਰਨ ਦਾ ਐਲਾਨ ਕਰ ਦਿੱਤਾ ਗਿਆ।
ਜਾਣਕਾਰੀ ਮੁਤਾਬਕ ਦੁਪਹਿਰ ਦੇ ਖਾਣੇ ਸਮੇਂ ਸਕੂਲ ‘ਚ ਬੱਚਿਆਂ ਵਿਚਾਲੇ ਅਚਾਨਕ ਝਗੜਾ ਹੋ ਗਿਆ। ਸਥਿਤੀ ਇਸ ਹੱਦ ਤੱਕ ਵੱਧ ਗਈ ਕਿ ਇੱਕ ਬੱਚੇ, ਜਿਸ ਦੀ ਉਮਰ 12 ਸਾਲ ਦੇ ਕਰੀਬ ਦੱਸੀ ਜਾਂਦੀ ਹੈ, ਦੇ ਸਿਰ ‘ਤੇ ਗੰਭੀਰ ਸੱਟ ਲੱਗ ਗਈ। ਇਸ ਘਟਨਾ ਦੌਰਾਨ ਵਿਦਿਆਰਥੀ ਸਕੂਲ ‘ਚ ਬੇਹੋਸ਼ ਹੋ ਗਿਆ ਅਤੇ ਸਾਰਿਆਂ ਨੇ ਉਸ ਨੂੰ ਮ੍ਰਿਤਕ ਸਮਝਿਆ। ਬਾਅਦ ਵਿਚ ਪਤਾ ਲੱਗਾ ਕਿ ਉਹ ਬੇਹੋਸ਼ ਸੀ, ਇਸ ਲਈ ਉਸ ਦੇ ਮਾਪਿਆਂ ਨੂੰ ਤੁਰੰਤ ਬੁਲਾਇਆ ਗਿਆ। ਬੱਚੇ ਦੇ ਮਾਪਿਆਂ ਨੇ ਮੌਕੇ ’ਤੇ ਪਹੁੰਚ ਕੇ ਸਕੂਲ ਪ੍ਰਬੰਧਕ ਨੂੰ ਜ਼ਿੰਮੇਵਾਰ ਠਹਿਰਾਇਆ, ਜਿਸ ਕਾਰਨ ਸਕੂਲ ਦੇ ਅੰਦਰ ਅਤੇ ਬਾਹਰ ਭਾਰੀ ਹੰਗਾਮਾ ਹੋ ਗਿਆ। ਸਕੂਲ ਮੈਨੇਜਮੈਂਟ ਦਾ ਕਹਿਣਾ ਹੈ ਕਿ ਬੱਚਿਆਂ ਵਿਚਾਲੇ ਹੋਈ ਲੜਾਈ ‘ਚ ਵਿਦਿਆਰਥੀ ਜ਼ਖਮੀ ਹੋ ਗਿਆ।