ਬੈਂਕਾਂ ‘ਚੋਂ ਪੈਸੇ ਕਢਵਾਉਣ ਅਤੇ ਜਮ੍ਹਾ ਕਰਵਾਉਣ ਸਮੇਂ ਅਕਸਰ ਲੋਕ ਇਧਰ-ਉਧਰ ਘੁੰਮਦੇ ਦੇਖੇ ਜਾਂਦੇ ਹਨ ਅਤੇ ਲੋਕ ਇਨ੍ਹਾਂ ਸਾਰੀਆਂ ਚੀਜ਼ਾਂ ਤੋਂ ਕਾਫੀ ਪਰੇਸ਼ਾਨ ਵੀ ਦਿਖਾਈ ਦਿੰਦੇ ਹਨ। ਅਜਿਹਾ ਹੀ ਇੱਕ ਤਾਜ਼ਾ ਮਾਮਲਾ ਅੱਜ ਸ੍ਰੀ ਗੁਰੂ ਨਾਨਕ ਮਿਸ਼ਨ ਚੌਂਕ ਸਥਿਤ ਇੰਪੀਰੀਅਲ ਅਰਬਨ ਕੋ-ਆਪਰੇਟਿਵ ਬੈਂਕ ਵਿੱਚ ਉਸ ਸਮੇਂ ਸਾਹਮਣੇ ਆਇਆ, ਜਦੋਂ ਇੱਕ ਪਰਿਵਾਰ ਆਪਣੇ ਖਾਤੇ ਵਿੱਚੋਂ ਪੈਸੇ ਕਢਵਾਉਣ ਲਈ ਬੈਂਕ ਵਿੱਚ ਆਇਆ ਤਾਂ ਉਸ ਵੇਲੇ ਹੰਗਾਮਾ ਹੋ ਗਿਆ। ਪਰਿਵਾਰ ਦਾ ਦੋਸ਼ ਹੈ ਕਿ ਬੈਂਕ ਵਿੱਚ ਉਨ੍ਹਾਂ ਦੇ ਖਾਤੇ ਵਿੱਚੋਂ ਪੈਸੇ ਕਢਵਾਉਣ ਨਹੀਂ ਦਿੱਤੇ ਜਾ ਰਹੇ ਹਨ ਅਤੇ ਉਨ੍ਹਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।
ਪੀੜਤ ਸਾਹਿਲ ਅਰੋੜਾ ਨੇ ਦੱਸਿਆ ਕਿ ਉਹ ਹਰ ਮਹੀਨੇ ਆਪਣੀ ਪਤਨੀ ਦੇ ਖਾਤੇ ਵਿੱਚ 5000 ਰੁਪਏ ਜਮ੍ਹਾ ਕਰਵਾ ਦਿੰਦਾ ਹੈ। ਫਰਵਰੀ ਤੋਂ ਬਾਅਦ ਜਦੋਂ ਉਹ ਪੈਸੇ ਜਮ੍ਹਾ ਕਰਵਾਉਣ ਆਏ ਤਾਂ ਉਨ੍ਹਾਂ ਨੇ ਆਰਬੀਆਈ ਦੀਆਂ ਹਦਾਇਤਾਂ ਦਾ ਹਵਾਲਾ ਦਿੰਦੇ ਹੋਏ ਪੈਸੇ ਜਮ੍ਹਾ ਕਰਨ ਤੋਂ ਇਨਕਾਰ ਕਰ ਦਿੱਤਾ। ਵਾਰ-ਵਾਰ ਸਵਾਲ ਕਰਨ ਦੇ ਬਾਵਜੂਦ ਉਨ੍ਹਾਂ ਵੱਲੋਂ ਕੋਈ ਸਪੱਸ਼ਟ ਜਵਾਬ ਨਹੀਂ ਦਿੱਤਾ ਜਾ ਰਿਹਾ ਹੈ। ਇਸ ਤੋਂ ਨਾਰਾਜ਼ ਸਾਹਿਲ ਅਰੋੜਾ ਨੇ ਪਰਿਵਾਰ ਸਮੇਤ ਅੱਜ ਬੈਂਕ ਵਿੱਚ ਹੰਗਾਮਾ ਕਰ ਦਿੱਤਾ।