ਮੋਹਾਲੀ: ਭਾਜਪਾ ਦੀ ਨਵੀਂ ਚੁਣੀ ਸੰਸਦ ਮੈਂਬਰ ਅਤੇ ਅਭਿਨੇਤਰੀ ਕੰਗਨਾ ਰਣੌਤ ਨੂੰ ਪੰਜਾਬ ‘ਚ ਅੱਤਵਾਦ ਦੇ ਵਾਧੇ ਨੂੰ ਲੈ ਕੇ ਕੀਤੀ ਗਈ ਟਿੱਪਣੀ ‘ਤੇ ਮੁਆਫੀ ਮੰਗਣ ਲਈ ਕਾਨੂੰਨੀ ਨੋਟਿਸ ਭੇਜਿਆ ਗਿਆ ਹੈ। ਵਕੀਲ ਲਿਆਕਤ ਅਲੀ ਨੇ ਸ਼ਹੀਦ ਭਗਤ ਸਿੰਘ ਸਮਾਜ ਭਲਾਈ ਸੰਸਥਾ ਦੇ ਪ੍ਰਧਾਨ ਅਮਰਜੀਤ ਸਿੰਘ ਵੱਲੋਂ ਕੰਗਣਾ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।
ਨੋਟਿਸ ਵਿੱਚ ਕਿਹਾ ਗਿਆ ਹੈ ਕਿ ਕੰਗਨਾ ਨੇ 6 ਜੂਨ ਨੂੰ “ਐਕਸ” ‘ਤੇ ਪੋਸਟ ਕੀਤੇ ਇੱਕ ਟਵੀਟ ਰਾਹੀਂ, ਉਸ ‘ਤੇ ਪੰਜਾਬ ਵਿੱਚ ਅੱਤਵਾਦ ਵਧਾਉਣ ਦਾ ਦੋਸ਼ ਲਗਾਇਆ ਸੀ, ਜਿਸ ਨਾਲ ਪੰਜਾਬ ਦੀ ਸਾਖ ਅਤੇ ਅਖੰਡਤਾ ਨੂੰ ਗੰਭੀਰ ਨੁਕਸਾਨ ਹੋਣ ਦੀ ਸੰਭਾਵਨਾ ਹੈ। ਕੰਗਨਾ ਨੂੰ ਪੰਜਾਬ ਖਿਲਾਫ ਦਿੱਤੇ ਅਪਮਾਨਜਨਕ ਬਿਆਨ ਤੁਰੰਤ ਵਾਪਸ ਲੈਣੇ ਚਾਹੀਦੇ ਹਨ ਅਤੇ ਮੁਆਫੀ ਮੰਗਣੀ ਚਾਹੀਦੀ ਹੈ। ਜੇਕਰ ਨੋਟਿਸ ਮਿਲਣ ਦੇ 7 ਦਿਨਾਂ ਦੇ ਅੰਦਰ ਲੋੜੀਂਦੀ ਕਾਰਵਾਈ ਨਾ ਕੀਤੀ ਗਈ ਤਾਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।