ਮੋਗਾ ਜਿਲਾ ਦੇ ਪਿੰਡ ਦੌਲਤਪੁਰਾ ਉਚਾ ਵਿਚ ਦੋ ਧਿਰਾਂ ਵਿੱਚ ਜਮੀਨੀ ਵਿਵਾਦ ਨੂੰ ਲੈ ਕੇ ਝਗੜਾ ਹੋਇਆ ਜਿਸਦੀ ਸੂਚਨਾ ਪੁਲਿਸ ਨੂੰ ਮਿਲੀ ਅਤੇ ਡੀਐਸਪੀ ਸਿਟੀ ਪੁਲਿਸ ਪਾਰਟੀ ਸਮੇਤ ਮੌਕੇ ਤੇ ਪਹੁੰਚੇ ਅਤੇ ਦੋਨਾਂ ਧਿਰਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਜਿਸ ਵਿੱਚ ਕਬਜ਼ਾਧਾਰੀਆਂ ਨੇ ਪੁਲਿਸ ਪਾਰਟੀ ਦੇ ਉੱਪਰ ਹਮਲਾ ਕਰ ਦਿੱਤਾ ਹਮਲੇ ਵਿੱਚ ਇੱਕ ਪੁਲਿਸ ਮੁਲਾਜ਼ਮ ਗੰਭੀਰ ਜਖਮੀ ਹੋ ਗਿਆ ਜਿਸ ਨੂੰ ਮੋਗਾ ਦੇ ਸਰਕਾਰੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਪੁਲਿਸ ਨੇ ਇਸ ਮਾਮਲੇ ਵਿੱਚ ਕਾਰਵਾਈ ਕਰਦਿਆਂ ਹੋਇਆਂ 30 ਤੋਂ 35 ਲੋਕਾਂ ਦੇ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਡੀਐਸਪੀ ਸਿਟੀ ਰਵਿੰਦਰ ਸਿੰਘ ਨੇ ਕਿਹਾ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਪਿੰਡ ਦੌਲਤਪੁਰਾ ਉੱਚਾ ਵਿੱਚ ਦੋ ਕਨਾਲ ਜਮੀਨ ਨੂੰ ਲੈ ਕੇ ਬਲਵੰਤ ਸਿੰਘ ਅਤੇ ਰਜਿੰਦਰ ਸਿੰਘ ਦੀ ਝੜਪ ਹੋ ਰਹੀ ਹੈ।ਅਸੀਂ ਪੁਲਿਸ ਪਾਰਟੀ ਨੂੰ ਮੌਕੇ ਤੇ ਲੈ ਕੇ ਪਹੁੰਚੇ ਤਾਂ ਉਹਨਾਂ ਵਿੱਚੋਂ ਕੁਝ ਲੋਕਾਂ ਨੇ ਸਾਡੀ ਪੁਲਿਸ ਪਾਰਟੀ ਦੀ ਟੀਮ ਤੇ ਹਥਿਆਰਾਂ ਦੇ ਨਾਲ ਹਮਲਾ ਕਰ ਦਿੱਤਾ ਜਿਸ ਵਿੱਚ ਸਾਡਾ ਇੱਕ ਪੁਲਿਸ ਕਰਮੀ ਪਰਮਪ੍ਰੀਤ ਸਿੰਘ ਜਖਮੀ ਹੋ ਗਿਆ ਜਿਸ ਨੂੰ ਇਲਾਜ ਦੇ ਲਈ ਮੋਗਾ ਦੇ ਸਰਕਾਰੀ ਹਸਪਤਾਲ ਦੇ ਵਿੱਚ ਦਾਖਲ ਕਰਵਾਇਆ ਗਿਆ। ਮੌਕੇ ਤੇ ਹੀ ਮਨਪ੍ਰੀਤ ਸਿੰਘ ਅਤੇ ਗੁਰਵਿੰਦਰ ਸਿੰਘ ਨੂੰ ਕਾਬੂ ਕਰ ਲਿਆ ਗਿਆ ਅਤੇ ਇੱਕ ਟਰੈਕਟਰ ਨੂੰ ਵੀ ਆਪਣੇ ਕਬਜ਼ੇ ਵਿੱਚ ਲੈ ਕੇ ਕਾਰਵਾਈ ਕਰਦੇ ਹੋਏ 15 ਲੋਕਾਂ ਤੇ ਬਾਈ ਨੇਮ ਅਤੇ 15 ਤੋਂ 20 ਅਣਪਛਾਤੇ ਵਿਅਕਤੀਆਂ ਦੇ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।