ਪੰਜਾਬੀ ਗਾਇਕ ਜਸਬੀਰ ਜੱਸੀ ਨੇ ਹਾਲ ਹੀ ‘ਚ ਆਪਣੇ ਟਵਿਟਰ ਅਕਾਊਂਟ ‘ਤੇ ਇਕ ਪੋਸਟ ਸ਼ੇਅਰ ਕੀਤੀ ਹੈ, ਜਿਸ ਦੀ ਹਰ ਪਾਸੇ ਚਰਚਾ ਹੋ ਰਹੀ ਹੈ। ਦਰਅਸਲ, ਇਸ ਪੋਸਟ ਵਿੱਚ ਜਸਬੀਰ ਜੱਸੀ ਨੇ ਪੰਜਾਬ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਖ਼ਿਲਾਫ਼ ਆਵਾਜ਼ ਉਠਾਈ ਹੈ।
ਇਸ ਪੋਸਟ ਨੂੰ ਸ਼ੇਅਰ ਕਰਦੇ ਹੋਏ ਉਨ੍ਹਾਂ ਲਿਖਿਆ, “ਮੈਂ ਪੰਜਾਬ ਦਾ ਪੁੱਤਰ ਹਾਂ, ਜਾਤ-ਪਾਤ, ਧਰਮ ਜਾਂ ਨਕਸਲੀ ਭੇਦਭਾਵ ਤੋਂ ਉੱਪਰ ਉੱਠ ਕੇ ਪੰਜਾਬ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਖਿਲਾਫ ਡੱਟ ਕੇ ਖੜਾਂਗਾ, ਭਾਵੇਂ ਮੇਰਾ ਵੀ ਨੁਕਸਾਨ ਹੋ ਜਾਵੇ।”
ਤੁਹਾਨੂੰ ਦੱਸ ਦੇਈਏ ਕਿ ਜਸਬੀਰ ਜੱਸੀ ਉਨ੍ਹਾਂ ਗਾਇਕਾਂ ਵਿੱਚੋਂ ਇੱਕ ਹਨ ਜੋ ਹਰ ਮੁੱਦੇ ‘ਤੇ ਨਿਡਰ ਹੋ ਕੇ ਬੋਲਦੇ ਨਜ਼ਰ ਆਉਂਦੇ ਹਨ। ਹਾਲ ਹੀ ਵਿੱਚ ਜਸਬੀਰ ਜੱਸੀ ਨੇ ਮਰਹੂਮ ਗਾਇਕ ਅਮਰ ਸਿੰਘ ਚਮਕੀਲਾ ਬਾਰੇ ਇੱਕ ਟਵੀਟ ਕੀਤਾ ਸੀ, ਜਿਸ ਵਿੱਚ ਉਨ੍ਹਾਂ ਨੇ ਬਾਲੀਵੁੱਡ ਦੇ ਲੋਕਾਂ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਸੀ- ‘ਚਮਕੀਲਾ ਪੰਜਾਬ ਦਾ ਗਾਇਕ ਸੀ, ਸੱਭਿਆਚਾਰ ਦਾ ਨਹੀਂ…’