ਜਲੰਧਰ : ਵਿਧਾਇਕ ਸ਼ੀਤਲ ਅੰਗੁਰਾਲ ਦੇ ਅਸਤੀਫੇ ਤੋਂ ਬਾਅਦ ਖਾਲੀ ਹੋਈ ਜਲੰਧਰ ਪੱਛਮੀ ਹਲਕੇ ਦੀ ਵਿਧਾਨ ਸਭਾ ਸੀਟ ਲਈ ਜ਼ਿਮਨੀ ਚੋਣ ਦਾ ਐਲਾਨ ਕਰ ਦਿੱਤਾ ਗਿਆ ਹੈ। ਚੋਣ ਕਮਿਸ਼ਨ ਦੇ ਐਲਾਨ ਮੁਤਾਬਕ ਜਲੰਧਰ ਪੱਛਮੀ ਸੀਟ ‘ਤੇ ਅੱਜ ਤੋਂ ਇਕ ਮਹੀਨੇ ਬਾਅਦ ਯਾਨੀ 10 ਜੁਲਾਈ ਨੂੰ ਜ਼ਿਮਨੀ ਚੋਣ ਹੋਵੇਗੀ ਅਤੇ ਨਤੀਜੇ 13 ਜੁਲਾਈ ਨੂੰ ਐਲਾਨੇ ਜਾਣਗੇ। ਚੋਣ ਕਮਿਸ਼ਨ ਵੱਲੋਂ ਦੇਸ਼ ਭਰ ਦੀਆਂ 13 ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣਾਂ ਦਾ ਐਲਾਨ ਕੀਤਾ ਗਿਆ ਹੈ, ਜਿਸ ਵਿੱਚ ਜਲੰਧਰ ਦੇ ਪੱਛਮੀ ਹਲਕੇ ਦੀ ਸੀਟ ਦੇ ਨਾਲ-ਨਾਲ ਹਿਮਾਚਲ ਪ੍ਰਦੇਸ਼ ਦੀਆਂ 3 ਵਿਧਾਨ ਸਭਾ ਸੀਟਾਂ ਵੀ ਸ਼ਾਮਲ ਹਨ।