ਅੱਜ ਸਵੇਰ ਤੋਂ ਹੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਐਤਵਾਰ ਨੂੰ ਵੀ ਕੁਝ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ।
ਵਿਭਾਗ ਮੁਤਾਬਕ ਸ਼ੁੱਕਰਵਾਰ ਨੂੰ ਲੁਧਿਆਣਾ ‘ਚ 29.6 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ। ਇਸ ਤੋਂ ਇਲਾਵਾ ਪਟਿਆਲਾ ਵਿੱਚ 3.9 ਮਿਲੀਮੀਟਰ ਅਤੇ ਅੰਮ੍ਰਿਤਸਰ ਵਿੱਚ 0.7 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਵਿਭਾਗ ਦਾ ਕਹਿਣਾ ਹੈ ਕਿ ਹਿਮਾਚਲ ਦੇ ਗੁਆਂਢੀ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।
ਤੁਹਾਨੂੰ ਦੱਸ ਦੇਈਏ ਕਿ ਇਸ ਸੀਜ਼ਨ ਵਿੱਚ ਪੰਜਾਬ ਵਿੱਚ ਪੂਰੇ ਦੇਸ਼ ਵਿੱਚ ਸਭ ਤੋਂ ਘੱਟ ਬਾਰਿਸ਼ ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਸੂਬੇ ਵਿੱਚ 1 ਜੂਨ ਤੋਂ ਹੁਣ ਤੱਕ 44 ਫੀਸਦੀ ਘੱਟ ਮੀਂਹ ਦਰਜ ਕੀਤਾ ਗਿਆ ਹੈ। ਪਿਛਲੇ ਕੁਝ ਦਿਨਾਂ ਦੇ ਹਾਲਾਤਾਂ ‘ਤੇ ਨਜ਼ਰ ਮਾਰੀਏ ਤਾਂ ਆਉਣ ਵਾਲੇ ਦਿਨਾਂ ‘ਚ ਵੀ ਸੋਕਾ ਪੈਣ ਦੇ ਆਸਾਰ ਹਨ, ਜਿਸ ਨਾਲ ਸੂਬੇ ਦੀਆਂ ਚਿੰਤਾਵਾਂ ਵਧ ਗਈਆਂ ਹਨ।