ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ ਸਵੇਰ ਤੋਂ ਹੀ ਤੇਜ਼ ਬਾਰਿਸ਼ ਹੋ ਰਹੀ ਹੈ, ਜਿਸ ਕਾਰਨ ਮੌਸਮ ਦਾ ਮਿਜਾਜ਼ ਬਦਲ ਗਿਆ ਹੈ।
ਬੁੱਧਵਾਰ ਨੂੰ ਜਿੱਥੇ ਪੰਜਾਬ ਅਤੇ ਹਰਿਆਣਾ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਕਾਰਨ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ, ਉਥੇ ਹੀ ਵੱਖ-ਵੱਖ ਜ਼ਿਲ੍ਹਿਆਂ ਵਿੱਚ ਬੱਦਲਵਾਈ ਕਾਰਨ ਲੋਕਾਂ ਨੂੰ ਪੈ ਰਹੀ ਗਰਮੀ ਤੋਂ ਰਾਹਤ ਮਿਲੀ। ਮੌਸਮ ਵਿਭਾਗ ਅਨੁਸਾਰ ਉੱਤਰੀ ਭਾਰਤ ਦੇ ਵੱਖ-ਵੱਖ ਰਾਜਾਂ ਵਿੱਚ ਅਗਲੇ ਕੁਝ ਦਿਨਾਂ ਤੱਕ ਮੀਂਹ ਦਾ ਅਲਰਟ ਜਾਰੀ ਰਹੇਗਾ।
ਪੰਜਾਬ ਸਮੇਤ ਵੱਖ-ਵੱਖ ਸੂਬਿਆਂ ‘ਚ ਸ਼ੁਰੂਆਤ ‘ਚ ਮਾਨਸੂਨ ਕਮਜ਼ੋਰ ਸੀ ਪਰ ਹੁਣ ਸਾਵਣ ਦੇ ਮਹੀਨੇ ‘ਚ ਮਾਨਸੂਨ ਦੇ ਰੰਗ ਦਿਖਾਈ ਦੇਣ ਲੱਗੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਵਿੱਚ ਪਿਛਲੇ 24 ਘੰਟਿਆਂ ਦੌਰਾਨ 155 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ, ਜਿਸ ਕਾਰਨ ਮੌਸਮ ਵਿੱਚ ਰਾਹਤ ਮਿਲੀ ਹੈ। ਬਰਸਾਤੀ ਜ਼ਿਲ੍ਹਿਆਂ ਵਿੱਚ ਪਟਿਆਲਾ, ਲੁਧਿਆਣਾ, ਗੁਰਦਾਸਪੁਰ, ਆਨੰਦਪੁਰ ਸਾਹਿਬ ਆਦਿ ਸ਼ਾਮਲ ਹਨ। ਮੌਸਮ ਵਿਭਾਗ ਚੰਡੀਗੜ੍ਹ ਅਤੇ ਸ਼ਿਮਲਾ 5 ਅਗਸਤ ਤੱਕ ਹਿਮਾਚਲ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਰੱਖੇਗਾ।