10ਵੀਂ ਦੀ ਪ੍ਰੀਖਿਆ ਵਿੱਚ ਮੈਰਿਟ ਹਾਸਲ ਕਰਨ ਵਾਲੇ ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਪੈਂਦੇ ਸਰਹੱਦੀ ਕਸਬਾ ਬਹਿਰਾਮਪੁਰ ਦੇ ਵੀ.ਡੀ. ਪੁਰੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਸ਼ਿਵਾਨੀ ਬੱਗਾ ਨੂੰ ਰਾਜ ਭਵਨ ਚੰਡੀਗੜ੍ਹ ਵਿਖੇ ਮਾਨਯੋਗ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਵਿਦਿਆਰਥੀ ਨੂੰ ਰਾਜਪਾਲ ਵੱਲੋਂ ਪ੍ਰਸ਼ੰਸਾ ਪੱਤਰ ਅਤੇ 10,000 ਰੁਪਏ ਦਾ ਚੈੱਕ ਦਿੱਤਾ ਗਿਆ।
ਪੰਜਾਬ ਭਰ ਦੇ ਵੱਖ-ਵੱਖ ਸਕੂਲਾਂ ਵਿੱਚ ਮੈਰਿਟ ਵਿੱਚ ਆਏ ਵਿਦਿਆਰਥੀਆਂ ਵਿੱਚੋਂ ਸ਼ਿਵਾਨੀ ਬੱਗਾ ਨੇ ਨਾ ਸਿਰਫ਼ ਆਪਣੇ ਸਕੂਲ, ਆਪਣੇ ਅਧਿਆਪਕਾਂ, ਆਪਣੇ ਮਾਪਿਆਂ ਅਤੇ ਆਪਣੇ ਜ਼ਿਲ੍ਹੇ ਦਾ ਨਾਂ ਰੌਸ਼ਨ ਕੀਤਾ ਹੈ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਬਲਵਿੰਦਰ ਕੌਰ ਨੇ ਸ਼ਿਵਾਨੀ ਬੱਗਾ ਨੂੰ ਵਧਾਈ ਦਿੱਤੀ ਅਤੇ ਉਸ ਦੇ ਚੰਗੇ ਅਤੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।