ਫਾਜ਼ਿਲਕਾ: ਪੰਜਾਬ ਪੁਲਿਸ ਨੇ ਇੱਕ ਅੰਤਰਰਾਜੀ ਨਸ਼ਾ ਤਸਕਰੀ ਗਿਰੋਹ ਦਾ ਪਰਦਾਫਾਸ਼ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਨਸ਼ਾ ਤਸਕਰੀ ਦੀਆਂ ‘ਵੱਡੀਆਂ ਮੱਛੀਆਂ’ ਦਾ ਪਰਦਾਫਾਸ਼ ਕਰਦਿਆਂ ਝਾਰਖੰਡ ਤੋਂ ਚੱਲ ਰਹੇ ਇਸ ਸਿੰਡੀਕੇਟ ਦਾ ਪਰਦਾਫਾਸ਼ ਕੀਤਾ ਹੈ। ਇਸ ਤੋਂ ਇਲਾਵਾ 66 ਕਿਲੋ ਅਫੀਮ ਵੀ ਬਰਾਮਦ ਹੋਈ ਹੈ।
ਪੰਜਾਬ ਪੁਲਿਸ ਦੇ ਡੀਜੀਪੀ ਨੇ ਇਸ ਨੂੰ ਦਹਾਕੇ ਦੀ ਸਭ ਤੋਂ ਵੱਡੀ ਅਫੀਮ ਦੀ ਖੇਪ ਦੀ ਬਰਾਮਦਗੀ ਕਰਾਰ ਦਿੱਤਾ ਹੈ। ਇਸ ਦੇ ਨਾਲ ਹੀ ਪੁਲਿਸ ਨੇ ਦੋ ਹੋਰ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਵੱਖ-ਵੱਖ ਬੈਂਕ ਖਾਤਿਆਂ ਤੋਂ 1.86 ਕਰੋੜ ਰੁਪਏ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਪੁਲਿਸ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਫਾਜ਼ਿਲਕਾ ਪੁਲਿਸ ਨੇ ਇੱਕ ਵੱਡੇ ਅੰਤਰਰਾਜੀ ਅਫੀਮ ਤਸਕਰੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਫਾਜ਼ਿਲਕਾ ਪੁਲਸ ਨੇ ਝਾਰਖੰਡ ਤੋਂ ਸਰਗਰਮ ਇਸ ਗਿਰੋਹ ਦੀ ‘ਵੱਡੀ ਮੱਛੀ’ ਨੂੰ ਗ੍ਰਿਫਤਾਰ ਕਰਕੇ 66 ਕਿਲੋ ਅਫੀਮ ਬਰਾਮਦ ਕੀਤੀ ਹੈ, ਇਸ ਦੇ ਨਾਲ ਹੀ ਇਸ ਨਾਲ ਜੁੜੇ ਦੋ ਹੋਰ ਸਮੱਗਲਰਾਂ ਨੂੰ ਗ੍ਰਿਫਤਾਰ ਕਰਕੇ 42 ਬੈਂਕ ਖਾਤਿਆਂ ‘ਚੋਂ 1.86 ਕਰੋੜ ਰੁਪਏ ਬਰਾਮਦ ਕੀਤੇ ਹਨ।
ਉਨ੍ਹਾਂ ਕਿਹਾ ਕਿ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਡੀ.ਜੀ.ਪੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਪੁਲਿਸ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ ਹੈ।