ਬਹੁਜਨ ਸਮਾਜ ਪਾਰਟੀ (ਬਸਪਾ) ਦੀ ਸੁਪਰੀਮੋ ਮਾਇਆਵਤੀ ਅੱਜ ਪੰਜਾਬ ਆ ਰਹੀ ਹੈ। ਉਹ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਪਾਰਟੀ ਦੇ ਉਮੀਦਵਾਰ ਅਤੇ ਪਾਰਟੀ ਦੇ ਸੂਬਾ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਦੇ ਹੱਕ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰਨਗੇ। ਮਾਇਆਵਤੀ ਦੁਪਹਿਰ 12 ਵਜੇ ਨਵਾਂਸ਼ਹਿਰ ਦੇ ਬੱਗਾ ਰੋਡ ‘ਤੇ ਮਿਲਣਗੇ।