ਮੋਗਾ ਦੇ ਕਸਬਾ ਬਾਘਾ ਪੁਰਾਣਾ ਦੇ ਮੁੱਦਕੀ ਰੋਡ ‘ਤੇ ਬਣੇ 3 ਘਰਾਂ ‘ਚ ਸ਼ਾਰਟ ਸਰਕਟ ਕਾਰਨ ਲੱਗੀ ਭਿਆਨਕ ਅੱਗ, ਅਣਗਿਣਤ ਜਾਨਾਂ ਦਾ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਘਰ ਦੇ ਮਾਲਕ ਨੇ ਦੱਸਿਆ ਕਿ ਅਸੀਂ ਬਹੁਤ ਗਰੀਬ ਲੋਕ ਹਾਂ ਜੋ ਦਿਹਾੜੀ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾਉਂਦੇ ਹਾਂ, ਅਚਾਨਕ ਘਰ ਨੂੰ ਅੱਗ ਲੱਗ ਗਈ ਅਤੇ ਅੱਗ ਇੰਨੀ ਫੈਲ ਗਈ ਕਿ ਇਸ ਨੇ ਤਿੰਨ ਘਰਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ ਅਤੇ ਸਾਰੇ ਘਰ ਸੜ ਕੇ ਸੁਆਹ ਹੋ ਗਏ। ਘਰ ਦਾ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ। ਅਸੀਂ ਸਰਕਾਰ ਨੂੰ ਮਦਦ ਦੀ ਅਪੀਲ ਕਰਦੇ ਹਾਂ