ਜ਼ਿਲ੍ਹਾ ਪ੍ਰਸ਼ਾਸਨ ਨੇ ਪੰਜਾਬ ਦੇ ਮੁਹਾਲੀ ਵਿੱਚ ਏਅਰ ਫੋਰਸ ਸਟੇਸ਼ਨ ਦੇ 1000 ਮੀਟਰ ਦੇ ਘੇਰੇ ਵਿੱਚ ਮੀਟ ਦੀਆਂ ਦੁਕਾਨਾਂ ਚਲਾਉਣ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਹਾਜ਼ਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਗਿਆ ਹੈ। ਇਹ ਹੁਕਮ ਜ਼ਿਲ੍ਹਾ ਮੈਜਿਸਟਰੇਟ ਆਸ਼ਿਕਾ ਜੈਨ ਵੱਲੋਂ ਜਾਰੀ ਕੀਤੇ ਗਏ ਹਨ। ਇਹ ਹੁਕਮ ਧਾਰਾ 144 ਤਹਿਤ ਜਾਰੀ ਕੀਤਾ ਗਿਆ ਹੈ। ਨਿਯਮਾਂ ਦੀ ਉਲੰਘਣਾ ਕਰਨ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।