ਪੰਜਾਬ ਦੇ ਲੁਧਿਆਣਾ ਦੇ ਦੁੱਗਰੀ ਇਲਾਕੇ ‘ਚ ਦੇਰ ਰਾਤ ਡਰ ਦਾ ਮਾਹੌਲ ਬਣ ਗਿਆ। ਮਾਂ-ਪੁੱਤ ਦੀਆਂ ਖੂਨ ਨਾਲ ਲੱਥਪੱਥ ਲਾਸ਼ਾਂ ਮਿਲਣ ਤੋਂ ਬਾਅਦ ਇਲਾਕੇ ‘ਚ ਹਫੜਾ-ਦਫੜੀ ਮਚ ਗਈ। ਇਲਾਕੇ ਦੇ ਲੋਕਾਂ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ। ਪੁਲੀਸ ਨੇ ਮ੍ਰਿਤਕ ਪੁਸ਼ਪਾ (55) ਅਤੇ ਪ੍ਰਦੀਪ (20) ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਕਰਵਾਇਆ।