ਲੁਧਿਆਣਾ ਦੇ ਲੋਕਾਂ ਨੇ ਛਾਉਣੀ ਮੁਹੱਲਾ ਬਿਜਲੀ ਘਰ ਦਾ ਘਿਰਾਓ ਕਰਕੇ ਜੀ.ਟੀ ਰੋਡ ‘ਤੇ ਧਰਨਾ ਦਿੱਤਾ। ਇਸ ਦੌਰਾਨ ਲੋਕਾਂ ਦਾ ਦਰਦ ਦੇਖਣ ਨੂੰ ਮਿਲਿਆ। ਲੋਕਾਂ ਦਾ ਕਹਿਣਾ ਹੈ ਕਿ 15 ਦਿਨਾਂ ਤੋਂ ਉਨ੍ਹਾਂ ਦੇ ਘਰਾਂ ਵਿੱਚ ਬਿਜਲੀ ਅਤੇ ਪਾਣੀ ਨਹੀਂ ਹੈ। ਇਸ ਕਾਰਨ ਉਨ੍ਹਾਂ ਦਾ ਜਿਊਣਾ ਮੁਸ਼ਕਲ ਹੋ ਗਿਆ ਹੈ। ਲੋਕਾਂ ਦਾ ਕਹਿਣਾ ਹੈ ਕਿ ਕੜਾਕੇ ਦੀ ਗਰਮੀ ਵਿੱਚ 15 ਦਿਨਾਂ ਤੋਂ ਬਿਜਲੀ ਅਤੇ ਪਾਣੀ ਨਾ ਮਿਲਣ ਕਾਰਨ ਉਨ੍ਹਾਂ ਦੇ ਘਰਾਂ ਵਿੱਚ ਬੱਚਿਆਂ ਦੀ ਹਾਲਤ ਤਰਸਯੋਗ ਬਣੀ ਹੋਈ ਹੈ। ਇਸ ਦੌਰਾਨ ਇਲਾਕਾ ਨਿਵਾਸੀਆਂ ਦੀਆਂ ਅੱਖਾਂ ਵਿੱਚ ਦਰਦ ਦੇਖਣ ਨੂੰ ਮਿਲਿਆ ਅਤੇ ਉਨ੍ਹਾਂ ਕਿਹਾ ਕਿ ਉਹ ਚੈਰਿਟੀ ਬਿਜਲੀ ਨਹੀਂ ਚਾਹੁੰਦੇ। ਲੋਕਾਂ ਨੇ ਕਿਹਾ ਕਿ ਮੁਫਤ ਬਿਜਲੀ ਦੀ ਬਜਾਏ ਪੈਸੇ ਲੈ ਕੇ ਉਨ੍ਹਾਂ ਨੂੰ ਬਿਜਲੀ ਦਿੱਤੀ ਜਾਵੇ ਤਾਂ ਜੋ ਉਹ ਆਪਣੇ ਪਰਿਵਾਰ ਦਾ ਗੁਜ਼ਾਰਾ ਸਹੀ ਢੰਗ ਨਾਲ ਕਰ ਸਕਣ।