ਸ਼ੰਭੂ ਸਰਹੱਦੀ ਮੋਰਚੇ ਵਿੱਚ ਸ਼ਾਮਲ ਹੋਣ ਤੋਂ ਬਾਅਦ ਸ਼ਾਮ 8 ਵਜੇ ਦੇ ਕਰੀਬ ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਤਲਵੰਡੀ ਦਸੌਂਧਾ ਸਿੰਘ ਦੇ ਕਿਸਾਨਾਂ, ਮਜ਼ਦੂਰਾਂ ਅਤੇ ਔਰਤਾਂ ਨਾਲ ਭਰੀ ਬੱਸ ਰਈਆ ਕਸਬੇ ਨੇੜੇ ਪਲਟ ਗਈ, ਜਿਸ ਵਿੱਚ 32 ਦੇ ਕਰੀਬ ਕਿਸਾਨ-ਮਜ਼ਦੂਰ ਜ਼ਖ਼ਮੀ ਹੋ ਗਏ, ਜਿਨ੍ਹਾਂ ਵਿੱਚੋਂ ਸ. 9 ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਇਸ ਮੌਕੇ ਸੂਬਾਈ ਆਗੂ ਸਰਵਣ ਸਿੰਘ ਪੰਧੇਰ, ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਕਲੇਰ ਬਾਲਾ ਅਤੇ ਜ਼ਿਲ੍ਹਾ ਸਕੱਤਰ ਗੁਰਲਾਲ ਸਿੰਘ ਮਾਨ ਨੇ ਦੱਸਿਆ ਕਿ ਦੇਰ ਰਾਤ ਤੱਕ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ।
ਉਨ੍ਹਾਂ ਦੱਸਿਆ ਕਿ ਪਿੰਡ ਤਲਵੰਡੀ ਦਸੌਂਧਾ ਸਿੰਘ ਤੋਂ ਬਲਵਿੰਦਰ ਸਿੰਘ ਪੁੱਤਰ ਸੁਬੇਗ ਸਿੰਘ, ਰਣਯੋਧ ਸਿੰਘ ਪੁੱਤਰ ਹਰੀ ਸਿੰਘ, ਹਰਭਜਨ ਸਿੰਘ ਪੁੱਤਰ ਗੁਰਚਰਨ ਸਿੰਘ, ਤਰਸੇਮ ਸਿੰਘ ਪੁੱਤਰ ਅਜੈਬ ਸਿੰਘ, ਨਿਰਵੈਰ ਸਿੰਘ ਪੁੱਤਰ ਜੋਗਿੰਦਰ ਸਿੰਘ, ਗੁਰਮੁਖ ਸਿੰਘ ਪੁੱਤਰ ਗੁਲਜ਼ਾਰ ਸਿੰਘ , ਤਰਲੋਚਨ ਸਿੰਘ ਪੁੱਤਰ ਸੁੱਚਾ ਸਿੰਘ, ਸਮੀਰ ਸਿੰਘ ਪੁੱਤਰ ਤਾਰਾ ਸਿੰਘ, ਗੁਰਵਿੰਦਰ ਸਿੰਘ ਪੁੱਤਰ ਸੁਰਜਨ ਸਿੰਘ ਗੰਭੀਰ ਜ਼ਖਮੀ ਹੋ ਗਏ ਅਤੇ ਗੁਰੂ ਰਾਮ ਦਾਸ ਹਸਪਤਾਲ ਵਿਖੇ ਇਲਾਜ ਅਧੀਨ ਹਨ।