ਮੋਗਾ : ਮੋਗਾ-ਫ਼ਿਰੋਜ਼ਪੁਰ ਰੋਡ ’ਤੇ ਸਥਿਤ ਪਿੰਡ ਦੁੱਨੇਕੇ ਨੇੜੇ ਅੱਗ ਲੱਗਣ ਕਾਰਨ ਇੱਕ ਕਾਰ ਸੜ ਕੇ ਸੁਆਹ ਹੋ ਗਈ ਹੈ। ਕਾਰ ਵਿਚ ਸਵਾਰ ਸਾਰੇ ਲੋਕ ਸੁਰੱਖਿਅਤ ਬਚ ਗਏ।
ਪ੍ਰਾਪਤ ਜਾਣਕਾਰੀ ਅਨੁਸਾਰ ਚੋਟੀਆਂ ਕਲਾਂ ਦੇ ਰਹਿਣ ਵਾਲੇ ਕੁਝ ਵਿਅਕਤੀ ਲੁਧਿਆਣਾ ਵਾਲੀ ਸਾਈਡ ਤੋਂ ਵਾਪਸ ਪਿੰਡ ਨੂੰ ਜਾ ਰਹੇ ਸਨ ਕਿ ਜਦੋਂ ਉਹ ਪਿੰਡ ਦੁੱਨੇਕੇ ਨੇੜੇ ਪਹੁੰਚੇ ਤਾਂ ਅਚਾਨਕ ਕਾਰ ਦੇ ਇੰਜਣ ਨੂੰ ਅੱਗ ਲੱਗ ਗਈ। ਜਿਸ ‘ਤੇ ਆਸ-ਪਾਸ ਦੇ ਲੋਕ ਇਕੱਠੇ ਹੋ ਗਏ ਅਤੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ ਗਈ। ਜਿਸ ਦੀ ਸੂਚਨਾ ਪਿੰਡ ਦੇ ਲੋਕਾਂ ਵੱਲੋਂ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ।