ਜਲੰਧਰ : ਜਲੰਧਰ ਨਗਰ ਨਿਗਮ ਦੇ ਅਧਿਕਾਰੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ।
ਜਾਣਕਾਰੀ ਅਨੁਸਾਰ ਨਗਰ ਨਿਗਮ ਦੇ ਪ੍ਰਾਪਰਟੀ ਟੈਕਸ ਅਤੇ ਕਾਨੂੰਨੀ ਸ਼ਾਖਾ ਦੇ ਸੁਪਰਡੈਂਟ ਭੁਪਿੰਦਰ ਸਿੰਘ ਉਰਫ ਟਿੰਮੀ ਅੱਜ ਸਵੇਰੇ ਦਫ਼ਤਰ ਲਈ ਤਿਆਰ ਹੋ ਰਹੇ ਸਨ। ਫਿਰ ਉਸ ਨੂੰ ਅਚਾਨਕ ਦਿਲ ਦਾ ਦੌਰਾ ਪਿਆ। ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਰਸਤੇ ਵਿਚ ਹੀ ਉਸ ਦੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਨਗਰ ਨਿਗਮ ਦਫ਼ਤਰ ਵਿੱਚ ਸੋਗ ਦੀ ਲਹਿਰ ਦੌੜ ਗਈ।