ਮੋਗਾ ਜ਼ਿਲ੍ਹੇ ਦੇ ਇੱਕ ਪਿੰਡ ਦੀ 17 ਸਾਲਾ ਲੜਕੀ ਵੱਲੋਂ ਬੱਚੇ ਨੂੰ ਜਨਮ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ।
ਪੀੜਤ ਲੜਕੀ ਦੀ ਭੈਣ ਦੇ ਬਿਆਨ ਮੁਤਾਬਕ ਮਹਿਲਾ ਅਧਿਕਾਰੀਆਂ ਨੇ 50 ਸਾਲਾ ਵਿਅਕਤੀ ਖਿਲਾਫ ਨਾਬਾਲਗ ਨਾਲ ਬਲਾਤਕਾਰ ਕਰਨ ਦੇ ਦੋਸ਼ ‘ਚ ਮਾਮਲਾ ਦਰਜ ਕੀਤਾ ਸੀ। ਇਸ ਸਬੰਧੀ ਜਦੋਂ ਥਾਣਾ ਸਦਰ ਦੇ ਮੁੱਖ ਅਧਿਕਾਰੀਆਂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।