ਅੱਜ ਸਵੇਰੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਇੱਕੋ ਪਰਿਵਾਰ ਦੇ ਚਾਰ ਜੀਆਂ ਦੀ ਦਰਦਨਾਕ ਮੌਤ ਹੋ ਗਈ। ਇਸ ਦੇ ਨਾਲ ਹੀ ਇੱਕ ਔਰਤ ਦੇ ਗੰਭੀਰ ਜ਼ਖਮੀ ਹੋਣ ਦੀ ਗੱਲ ਕਹੀ ਜਾ ਰਹੀ ਹੈ। ਮਰਨ ਵਾਲਿਆਂ ਵਿੱਚ ਇੱਕ ਮਾਸੂਮ ਬੱਚਾ ਵੀ ਸ਼ਾਮਲ ਹੈ।
ਜਾਣਕਾਰੀ ਅਨੁਸਾਰ ਅੱਜ ਟਾਂਡਾ-ਹੁਸ਼ਿਆਰਪੁਰ ਰੋਡ ‘ਤੇ ਅੱਡਾ ਸਰਾਂ ਨੇੜੇ ਇਕ ਕਾਰ ਬੇਕਾਬੂ ਹੋ ਕੇ ਦਰੱਖਤ ਨਾਲ ਜਾ ਟਕਰਾਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਚਕਨਾਚੂਰ ਹੋ ਗਈ। ਇਸ ਹਾਦਸੇ ‘ਚ ਕਾਰ ‘ਚ ਸਵਾਰ ਪਰਿਵਾਰ ਦੇ 4 ਮੈਂਬਰਾਂ ਦੀ ਦਰਦਨਾਕ ਮੌਤ ਹੋ ਗਈ, ਜਦਕਿ ਇਕ ਔਰਤ ਗੰਭੀਰ ਜ਼ਖਮੀ ਹੋ ਗਈ।
ਘਟਨਾ ਦੀ ਸੂਚਨਾ ਮਿਲਦੇ ਹੀ ਟਾਂਡਾ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਲੋਕਾਂ ਦੀ ਮਦਦ ਨਾਲ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਇਕ ਬੱਚੇ ਸਮੇਤ 4 ਲੋਕਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ ਅਤੇ ਇਕ ਔਰਤ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਮਰਨ ਵਾਲਿਆਂ ‘ਚ 2 ਔਰਤਾਂ, 1 ਬੱਚਾ ਅਤੇ 1 ਪੁਰਸ਼ ਸ਼ਾਮਲ ਹੈ। ਜਾਣਕਾਰੀ ਮੁਤਾਬਕ ਔਰਤ ਅਤੇ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਬੱਚੇ ਦੀ ਹਸਪਤਾਲ ‘ਚ ਇਲਾਜ ਦੌਰਾਨ ਮੌਤ ਹੋ ਗਈ।