ਪੰਜਾਬ ਦੇ ਪਠਾਨਕੋਟ ਜ਼ਿਲ੍ਹੇ ਦੇ ਸਰਕਾਰੀ ਦਫ਼ਤਰਾਂ ਨੂੰ ਬੰਬ ਦੀ ਧਮਕੀ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਸ ਨੇ ਢਾਕਾ ਰੋਡ ‘ਤੇ ਧਮਕੀ ਭਰੇ ਪੋਸਟਰ ਬਰਾਮਦ ਕੀਤੇ ਹਨ, ਜਿਨ੍ਹਾਂ ‘ਚ ਪਾਕਿਸਤਾਨ ਜ਼ਿੰਦਾਬਾਦ ਲਿਖਿਆ ਹੋਇਆ ਹੈ। ਨਾਲ ਹੀ ਸਰਕਾਰੀ ਦਫ਼ਤਰਾਂ ਨੂੰ ਬੰਬਾਂ ਨਾਲ ਉਡਾਉਣ ਲਈ ਲਿਖਿਆ ਗਿਆ ਹੈ। ਇਸ ਘਟਨਾ ਤੋਂ ਬਾਅਦ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ।
ਪਠਾਨਕੋਟ ‘ਚ ਫਿਰ ਸ਼ੱਕੀ ਨਜ਼ਰ ਆਈ
ਦੱਸ ਦਈਏ ਕਿ ਪੰਗੋਲੀ ਨੇੜੇ ਪਿੰਡ ਗੰਦਲਾ ਲਹਿਰੀ ‘ਚ ਕਿਸੇ ਸ਼ੱਕੀ ਵਿਅਕਤੀ ਨੂੰ ਦੇਖ ਕੇ ਲੋਕਾਂ ‘ਚ ਦਹਿਸ਼ਤ ਦਾ ਮਾਹੌਲ ਹੈ। ਸੂਚਨਾ ਮਿਲਣ ਤੋਂ ਬਾਅਦ ਜ਼ਿਲ੍ਹਾ ਪੁਲਿਸ ਅਤੇ ਆਈ.ਟੀ.ਵੀ.ਪੀ. ਕੈਬਿੰਗ ਅਪਰੇਸ਼ਨ ਦੇ ਨਾਲ ਸਾਂਝੇ ਤੌਰ ‘ਤੇ CASO ਅਪਰੇਸ਼ਨ ਸ਼ੁਰੂ ਕੀਤਾ ਗਿਆ ਹੈ। ਦੱਸ ਦਈਏ ਕਿ ਇਹ ਇਲਾਕਾ ਫੌਜ ਦਾ ਇਲਾਕਾ ਹੋਣ ਅਤੇ ਜੰਮੂ-ਕਸ਼ਮੀਰ ਦੀ ਸੰਵੇਦਨਸ਼ੀਲ ਸਰਹੱਦ ਨਾਲ ਲੱਗਦੇ ਹੋਣ ਕਾਰਨ ਸੰਵੇਦਨਸ਼ੀਲ ਬਣ ਗਿਆ ਹੈ। ਹਾਲ ਹੀ ‘ਚ ਕਠੂਆਂ ਜ਼ਿਲੇ ‘ਚ ਅੱਤਵਾਦੀਆਂ ਨੇ ਫੌਜ ਦੇ ਵਾਹਨ ‘ਤੇ ਹਮਲਾ ਕਰ ਕੇ 4 ਜਵਾਨ ਸ਼ਹੀਦ ਹੋ ਗਏ ਸਨ, ਉਦੋਂ ਤੋਂ ਇਹ ਇਲਾਕਾ ਸੰਵੇਦਨਸ਼ੀਲ ਬਣ ਗਿਆ ਹੈ।