ਅੱਜ ਸਾਵਣ ਮਹੀਨੇ ਦਾ ਪਹਿਲਾ ਸੋਮਵਾਰ ਹੈ। ਭਗਵਾਨ ਸ਼ਿਵ ਦੇ ਭਗਤ ਸੋਮਵਾਰ ਨੂੰ ਉਨ੍ਹਾਂ ਨੂੰ ਖੁਸ਼ ਕਰਨ ਲਈ ਵਿਸ਼ੇਸ਼ ਸੋਮਵਾਰ ਦਾ ਵਰਤ ਰੱਖਦੇ ਹਨ।
ਪੰਜਾਬੀ ਗਾਇਕ ਨਿੰਜਾ ਵੀ ਭੋਲੇਨਾਥ ਦੇ ਬਹੁਤ ਵੱਡੇ ਪ੍ਰਸ਼ੰਸਕ ਹਨ, ਜਿਸਦਾ ਅੰਦਾਜ਼ਾ ਅਸੀਂ ਉਸ ਦੀਆਂ ਇੰਸਟਾਗ੍ਰਾਮ ਪੋਸਟਾਂ ਤੋਂ ਲਗਾ ਸਕਦੇ ਹਾਂ। ਹਾਲ ਹੀ ‘ਚ ਸਿੰਗਰ ਨਿੰਜਾ ਨੇ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ ‘ਤੇ ਕੁਝ ਤਸਵੀਰਾਂ ਪੋਸਟ ਕੀਤੀਆਂ ਹਨ, ਜਿਸ ‘ਚ ਉਹ ਭਗਵਾਨ ਸ਼ਿਵ ਦੀ ਪੂਜਾ ਕਰਦੇ ਨਜ਼ਰ ਆ ਰਹੇ ਹਨ। ਇੱਕ ਤਸਵੀਰ ਵਿੱਚ ਉਹ ਭੋਲੇਨਾਥ ਜੀ ਦੀ ਭਗਤੀ ਵਿੱਚ ਮਗਨ ਨਜ਼ਰ ਆ ਰਹੇ ਹਨ ਅਤੇ ਦੂਜੀ ਤਸਵੀਰ ਵਿੱਚ ਉਹ ਸ਼ਿਵਲਿੰਗ ਨੂੰ ਜਲ ਚੜ੍ਹਾਉਂਦੇ ਹੋਏ ਨਜ਼ਰ ਆ ਰਹੇ ਹਨ।
ਇਨ੍ਹਾਂ ਤਸਵੀਰਾਂ ਨੂੰ ਇੰਸਟਾਗ੍ਰਾਮ ‘ਤੇ ਪੋਸਟ ਕਰਦੇ ਹੋਏ ਨਿੰਜਾ ਨੇ ਕੈਪਸ਼ਨ ‘ਚ ਲਿਖਿਆ ਹੈ- ”ਸ਼ੰਭੂ” ਅਤੇ ਓਮ ਨਾਲ ਇਕ ਇਮੋਜੀ ਵੀ ਬਣਾਇਆ ਹੈ। ਜ਼ਿਕਰਯੋਗ ਹੈ ਕਿ ਨਿੰਜਾ ਨੇ ਗਾਇਕੀ ਦੇ ਨਾਲ-ਨਾਲ ਅਦਾਕਾਰੀ ਦੇ ਖੇਤਰ ‘ਚ ਵੀ ਹੁਨਰ ਦਿਖਾਇਆ ਹੈ। ਨਿੰਜਾ ‘ਠੋਕਦਾ ਰੇਹਾ’ ਗੀਤ ਨਾਲ ਮਸ਼ਹੂਰ ਹੋਇਆ ਸੀ। ਇਸ ਤੋਂ ਬਾਅਦ ਉਸ ਨੇ ਜ਼ਿੰਦਗੀ ‘ਚ ਪਿੱਛੇ ਮੁੜ ਕੇ ਨਹੀਂ ਦੇਖਿਆ।