Search
Close this search box.

ਪੰਜਾਬ ‘ਚ ਇੱਕ ਹੋਰ ਕਿਸਾਨ ਦੀ ਮੌਤ, ਮਚ ਗਈ ਹਫੜਾ-ਦਫੜੀ

ਨੇੜਲੇ ਪਿੰਡ ਫੁੰਮਣਵਾਲ ਵਿੱਚ ਕਰਜ਼ੇ ਦੇ ਬੋਝ ਕਾਰਨ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਇੱਕ ਕਿਸਾਨ ਨੇ ਬੀਤੀ ਦੇਰ ਰਾਤ ਕੋਈ ਜ਼ਹਿਰੀਲੀ ਦਵਾਈ ਪੀ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।

ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ ਨੇ ਦੱਸਿਆ ਕਿ ਪਿੰਡ ਫੁੰਮਣਵਾਲ ਦੇ ਕਿਸਾਨ ਗੁਰਮੀਤ ਸਿੰਘ ਦੇ 46 ਸਾਲਾ ਪੁੱਤਰ ਨਿਰਮਲ ਸਿੰਘ ਕੋਲ ਸਿਰਫ਼ 4 ਤੋਂ 5 ਏਕੜ ਜ਼ਮੀਨ ਸੀ ਅਤੇ ਉਸ ਦੇ ਸਿਰ ‘ਤੇ ਬੈਂਕ, ਸੁਸਾਇਟੀ ਆਦਿ ਅਤੇ ਵਿਚੋਲੇ ‘ਤੇ ਕਰੀਬ 7 ਲੱਖ ਰੁਪਏ ਦਾ ਕਰਜ਼ਾ ਹੈ। ਜਿਸ ਕਾਰਨ ਉਹ ਕਾਫੀ ਸਮੇਂ ਤੋਂ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਰਹਿੰਦਾ ਸੀ। ਉਸ ਨੇ ਦੱਸਿਆ ਕਿ ਕਰਜ਼ੇ ਦੇ ਇਸ ਬੋਝ ਤੋਂ ਤੰਗ ਆ ਕੇ ਨਿਰਮਲ ਸਿੰਘ ਨੇ ਬੀਤੀ ਦੇਰ ਰਾਤ ਕੋਈ ਜ਼ਹਿਰੀਲੀ ਦਵਾਈ ਪੀ ਲਈ ਅਤੇ ਦਵਾਈ ਪੀਣ ਤੋਂ ਬਾਅਦ ਜਦੋਂ ਨਿਰਮਲ ਸਿੰਘ ਦੀ ਤਬੀਅਤ ਵਿਗੜ ਗਈ ਤਾਂ ਉਸ ਦੇ ਪਰਿਵਾਰ ਵਾਲਿਆਂ ਨੇ ਉਸ ਨੂੰ ਇਲਾਜ ਲਈ ਪਟਿਆਲਾ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ, ਜਿੱਥੇ ਅੱਜ ਉਸ ਦੀ ਮੌਤ ਹੋ ਗਈ।

ਬੀਕੇਯੂ ਏਕਤਾ ਡਕੌਂਦਾ ਦੇ ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ, ਜ਼ਿਲ੍ਹਾ ਪ੍ਰਧਾਨ ਕਰਮ ਸਿੰਘ ਬਲਿਆਲ ਅਤੇ ਬਲਾਕ ਪ੍ਰਧਾਨ ਚਮਕੌਰ ਸਿੰਘ ਤੇ ਹੋਰ ਕਿਸਾਨਾਂ ਨੇ ਨਿਰਮਲ ਸਿੰਘ ਦੀ ਮੌਤ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮ੍ਰਿਤਕ ਕਿਸਾਨ ਦੇ ਸਾਰੇ ਕਰਜ਼ੇ ਮੁਆਫ਼ ਕੀਤੇ ਜਾਣ। ਬੰਦ ਕਿਸਾਨ ਦੇ ਪਰਿਵਾਰ ਨੂੰ ਵੱਧ ਤੋਂ ਵੱਧ ਆਰਥਿਕ ਸਹਾਇਤਾ ਦਿੱਤੀ ਜਾਵੇ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਕਿਸਾਨ ਆਗੂਆਂ ਨੇ ਇਹ ਵੀ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰਾਂ ਕਿਸਾਨ ਖੁਦਕੁਸ਼ੀਆਂ ਦੀਆਂ ਘਟਨਾਵਾਂ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੀਆਂ ਅਤੇ ਕਿਸਾਨਾਂ ਸਿਰ ਲਗਾਤਾਰ ਵੱਧ ਰਹੇ ਕਰਜ਼ੇ ਦੇ ਬੋਝ ਕਾਰਨ ਕਿਸਾਨਾਂ ਵਿੱਚ ਖੁਦਕੁਸ਼ੀਆਂ ਕਰਨ ਦਾ ਰੁਝਾਨ ਲਗਾਤਾਰ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਵਿੱਚ ਕਿਸਾਨਾਂ ਦੀਆਂ ਖੁਦਕੁਸ਼ੀਆਂ ਰੋਕਣ ਦਾ ਦਾਅਵਾ ਕਰਕੇ ਸੱਤਾ ਵਿੱਚ ਆਈ ਸੀ ਪਰ ਅੱਜ ਤੱਕ ਸਰਕਾਰ ਵੱਲੋਂ ਕੋਈ ਸਖ਼ਤ ਕਦਮ ਨਹੀਂ ਚੁੱਕਿਆ ਗਿਆ। ਦੂਜੇ ਪਾਸੇ ਕੇਂਦਰ ਸਰਕਾਰ ਵੀ ਪੰਜਾਬ ਦੀ ਕਿਸਾਨੀ ਨੂੰ ਬਚਾਉਣ ਵਿੱਚ ਕੋਈ ਦਿਲਚਸਪੀ ਨਹੀਂ ਦਿਖਾ ਰਹੀ, ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਬਜਟ ਵਿੱਚ ਕਿਸਾਨਾਂ ਦੀ ਭਲਾਈ ਲਈ ਕੋਈ ਵਧੀਆ ਐਲਾਨ ਨਹੀਂ ਕੀਤਾ ਗਿਆ ਜੋ ਕਿ ਅਤਿ ਨਿੰਦਣਯੋਗ ਹੈ।

Leave a Comment

और पढ़ें

  • JAPJEE FAMILY DENTAL CLINIC
  • Ai / Market My Stique Ai
  • Buzz Open / Ai Website / Ai Tool