ਫ਼ਿਰੋਜ਼ਪੁਰ: SSP ਫ਼ਿਰੋਜ਼ਪੁਰ ਸੌਮਿਆ ਮਿਸ਼ਰਾ ਨੇ PCR ਮੁਲਾਜ਼ਮਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਹਰ ਸਥਿਤੀ ਨਾਲ ਨਜਿੱਠਣ ਅਤੇ ਹਰ ਹਾਲਤ ਵਿੱਚ ਅਮਨ-ਕਾਨੂੰਨ ਬਣਾਈ ਰੱਖਣ ਦੇ ਆਦੇਸ਼ ਦਿੱਤੇ।
ਪੀ.ਸੀ.ਆਰ. ਕਰਮਚਾਰੀਆਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਦੇ ਆਦੇਸ਼ ਦਿੱਤੇ ਅਤੇ ਕਿਹਾ ਕਿ ਉਹ ਫਿਰੋਜ਼ਪੁਰ ਦੇ ਸਾਰੇ ਖੇਤਰਾਂ ‘ਚ ਗਸ਼ਤ ਕਰਦੇ ਹੋਏ ਸ਼ੱਕੀ ਵਿਅਕਤੀਆਂ ਅਤੇ ਸਮਾਜ ਵਿਰੋਧੀ ਅਨਸਰਾਂ ‘ਤੇ ਤਿੱਖੀ ਨਜ਼ਰ ਰੱਖਣ।
ਐਸ.ਐਸ.ਪੀ. ਨੇ ਕਿਹਾ ਕਿ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਕਿਸੇ ਨੂੰ ਵੀ ਅਮਨ-ਕਾਨੂੰਨ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਸਾਰੇ ਨਸ਼ਾ ਤਸਕਰਾਂ ਨੂੰ ਸਲਾਖਾਂ ਪਿੱਛੇ ਡੱਕਿਆ ਜਾਵੇਗਾ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਅਮਨ-ਕਾਨੂੰਨ ਬਣਾਈ ਰੱਖਣ ਅਤੇ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਲਈ ਪੁਲਿਸ ਦਾ ਸਹਿਯੋਗ ਕਰਨ।