UPSC ਦੇ ਚੇਅਰਮੈਨ ਮਨੋਜ ਸੋਨੀ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਦਾ ਕਾਰਜਕਾਲ ਮਈ 2029 ਤੱਕ ਸੀ। ਹਾਲਾਂਕਿ ਮਨੋਜ ਨੇ ਕਿਹਾ ਹੈ ਕਿ ਉਨ੍ਹਾਂ ਦਾ ਅਸਤੀਫਾ ਕਿਸੇ ਵੀ ਤਰ੍ਹਾਂ ਨਾਲ ਸਿਖਿਆਰਥੀ ਆਈਏਐਸ ਪੂਜਾ ਖੇਦਕਰ ਨਾਲ ਜੁੜੇ ਵਿਵਾਦਾਂ ਅਤੇ ਦੋਸ਼ਾਂ ਨਾਲ ਸਬੰਧਤ ਨਹੀਂ ਹੈ।
ਸੂਤਰਾਂ ਅਨੁਸਾਰ, ਯੂਪੀਐਸਸੀ ਚੇਅਰਮੈਨ ਨੇ ਇੱਕ ਪੰਦਰਵਾੜਾ ਪਹਿਲਾਂ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਆਪਣਾ ਅਸਤੀਫਾ ਦੇ ਦਿੱਤਾ ਸੀ। ਇਸ ਨੂੰ ਸਵੀਕਾਰ ਕਰਨਾ ਅਜੇ ਬਾਕੀ ਹੈ।
ਮਨੋਜ ਨੇ 28 ਜੂਨ 2017 ਨੂੰ ਕਮਿਸ਼ਨ ਦੇ ਮੈਂਬਰ ਵਜੋਂ ਅਹੁਦਾ ਸੰਭਾਲਿਆ ਸੀ। ਉਸਨੇ 16 ਮਈ 2023 ਨੂੰ UPSC ਦੇ ਚੇਅਰਮੈਨ ਵਜੋਂ ਸਹੁੰ ਚੁੱਕੀ।