ਕਨੇਡਾ ਦੇ ਸਰੀ ਸ਼ਹਿਰ ਨੇੜੇ ਦੋ ਟਰੱਕਾਂ ਦੀ ਹੋਈ ਸਿੱਧੀ ਟੱਕਰ ਵਿੱਚ ਫਿਰੋਜ਼ਪੁਰ ਦੇ ਪਿੰਡ ਰਾਮਪੁਰ ਦੇ ਇਕ ਵਿਅਕਤੀ ਦੀ ਮੌਤ ਹੋ ਗਈ। ਇਹ ਹਾਦਸਾ ਕੈਨੇਡਾ ਦੇ ਸ਼ਹਿਰ ਸਰੀ ਨਜ਼ਦੀਕ ਬੀ. ਸੀ. ਹਾਈਵੇ 5 ਨੇੜੇ ਕਲੀਅਰ ਵਾਟਰ ਕੋਲ ਵਾਪਰਿਆ ,ਜਿੱਥੇ 2 ਟਰੱਕਾਂ ਵਿਚਾਲੇ ਭਿਆਨਕ ਟੱਕਰ ਹੋਣ ਨਾਲ ਟਰੱਕਾਂ ਨੂੰ ਅੱਗ ਲੱਗ ਗਈ, ਜਿਸ ਦੌਰਾਨ ਫਿਰੋਜ਼ਪੁਰ ਦੇ ਪਿੰਡ ਰਾਮਪੁਰ ਨਾਲ ਸਬੰਧਤ ਧਰਮਿੰਦਰ ਸਿੰਘ (37 ਸਾਲ) ਪੁੱਤਰ ਬਖਸ਼ੀਸ਼ ਸਿੰਘ ਦੀ ਮੌਤ ਹੋ ਗਈ।