ਪੰਜਾਬ ‘ਚ ਮੌਨਸੂਨ ਸਰਗਰਮ, ਤੇਜ਼ ਹਨੇਰੀ ਨਾਲ ਮੀਂਹ, ਜਾਣੋ ਕਦੋਂ…

ਪੰਜਾਬ ਵਿੱਚ ਮਾਨਸੂਨ ਦੇ ਮੁੜ ਸਰਗਰਮ ਹੋਣ ਦੀ ਖ਼ਬਰ ਹੈ। ਦਰਅਸਲ, ਮੌਸਮ ਵਿਭਾਗ ਨੇ ਮੀਂਹ ਨੂੰ ਲੈ ਕੇ ਚੇਤਾਵਨੀ ਜਾਰੀ ਕੀਤੀ ਹੈ, ਜਿਸ ਦੇ ਮੁਤਾਬਕ ਐਤਵਾਰ ਅਤੇ ਸੋਮਵਾਰ ਯਾਨੀ 21 ਅਤੇ 22 ਜੁਲਾਈ ਨੂੰ ਭਾਰੀ ਬਾਰਿਸ਼ ਹੋਵੇਗੀ।

ਵਿਭਾਗ ਅਨੁਸਾਰ ਸੂਬੇ ਦੇ 12 ਜ਼ਿਲ੍ਹਿਆਂ ਗੁਰਦਾਸਪੁਰ, ਪਠਾਨਕੋਟ, ਤਰਨਤਾਰ, ਜਲੰਧਰ ਬਰਨਾਲਾ, ਮਾਨਸਾ, ਫਤਹਿਗੜ੍ਹ ਸਾਹਿਬ, ਸੰਗਰੂਰ, ਮਾਨਸਾ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਜਦਕਿ ਐਸ.ਏ.ਐਸ.ਨਗਰ, ਫਤਿਹਗੜ੍ਹ ਸਾਹਿਬ, ਲੁਧਿਆਣਾ, ਰੂਪਨਗਰ, ਤਰਨਤਾਰਨ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਅੰਮ੍ਰਿਤਸਰ ਅਤੇ ਗੁਰਦਾਸਪੁਰ ਵਿੱਚ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਅਤੇ ਧੂੜ ਭਰੀਆਂ ਹਵਾਵਾਂ ਦੇ ਨਾਲ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ।

ਵਿਭਾਗ ਦਾ ਕਹਿਣਾ ਹੈ ਕਿ 22 ਜੁਲਾਈ ਤੋਂ ਬਾਅਦ ਸੂਬੇ ‘ਚ ਮਾਨਸੂਨ ਦੀ ਬਾਰਿਸ਼ ਦੇਖਣ ਨੂੰ ਮਿਲੇਗੀ। ਵਿਭਾਗ ਨੇ ਲੋਕਾਂ ਨੂੰ ਬਾਰਿਸ਼ ਦੌਰਾਨ ਰੁੱਖਾਂ ਹੇਠਾਂ ਨਾ ਖੜ੍ਹਨ ਦੀ ਵੀ ਸਲਾਹ ਦਿੱਤੀ ਹੈ।

Leave a Comment

और पढ़ें

  • JAPJEE FAMILY DENTAL CLINIC
  • Ai / Market My Stique Ai
  • Buzz Open / Ai Website / Ai Tool