ਮੂਸੇਵਾਲਾ ਦੇ ਦੋਸਤ ਤੇ ਮਸ਼ਹੂਰ ਪੰਜਾਬੀ ਗਾਇਕ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਮਸ਼ਹੂਰ ਪੰਜਾਬੀ ਗਾਇਕ ਜਸਕਰਨ ਸਿੰਘ ਗਰੇਵਾਲ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਹੁਣ ਗਾਇਕ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਸੁਰੱਖਿਆ ਦੀ ਮੰਗ ਕੀਤੀ ਹੈ।

ਜਸਟਿਸ ਜਸਜੀਤ ਸਿੰਘ ਬੇਦੀ ਨੇ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਪੰਜਾਬ ਪੁਲਿਸ ਨੂੰ ਪਟੀਸ਼ਨਰ ਨੂੰ ਦੋ ਹਥਿਆਰਬੰਦ ਸੁਰੱਖਿਆ ਮੁਲਾਜ਼ਮ ਮੁਹੱਈਆ ਕਰਵਾਉਣ ਦੇ ਹੁਕਮ ਦਿੱਤੇ ਹਨ। ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਜਸਕਰਨ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦਾ ਦੋਸਤ ਸੀ। ਮਈ 2022 ਵਿੱਚ ਮੂਸੇਵਾਲਾ ਦੇ ਕਤਲ ਤੋਂ ਕੁਝ ਦਿਨ ਬਾਅਦ ਜਸਕਰਨ ਨੂੰ ਇੰਗਲੈਂਡ ਭੇਜਿਆ ਗਿਆ ਸੀ। ਹਾਲ ਹੀ ਵਿੱਚ ਕਿਸੇ ਨੇ ਇੱਕ ਪਿਸਤੌਲ ਦੇ ਇਮੋਜੀ ਦੇ ਨਾਲ, “You next” ਟਿੱਪਣੀ ਕੀਤੀ। ਹਾਈਕੋਰਟ ਨੇ ਸੁਰੱਖਿਆ ਦੇ ਹੁਕਮ ਦੇਣ ਦੇ ਨਾਲ ਹੀ ਪੰਜਾਬ ਪੁਲਿਸ ਤੋਂ ਵੀ ਜਵਾਬ ਮੰਗਿਆ ਹੈ।

Leave a Comment

और पढ़ें

  • JAPJEE FAMILY DENTAL CLINIC
  • Ai / Market My Stique Ai
  • Buzz Open / Ai Website / Ai Tool