ਕੇਰਲ ਦੇ ਵਾਇਨਾਡ ‘ਚ ਭਾਰੀ ਮੀਂਹ ਤੋਂ ਬਾਅਦ ਜ਼ਮੀਨ ਖਿਸਕਣ ਕਾਰਨ ਮਰਨ ਵਾਲਿਆਂ ਦੀ ਗਿਣਤੀ 165 ਤੱਕ ਪਹੁੰਚ ਗਈ ਹੈ। 131 ਲੋਕ ਹਸਪਤਾਲ ਵਿੱਚ ਹਨ, ਜਦੋਂ ਕਿ 220 ਲਾਪਤਾ ਦੱਸੇ ਗਏ ਹਨ।
ਸੋਮਵਾਰ ਤੜਕੇ 2 ਵਜੇ ਅਤੇ ਤੜਕੇ 4 ਵਜੇ ਦੇ ਕਰੀਬ ਮੁੰਡਕਾਈ, ਚੂਰਲਮਾਲਾ, ਅਟਾਮਾਲਾ ਅਤੇ ਨੂਲਪੁਝਾ ਪਿੰਡਾਂ ‘ਚ ਜ਼ਮੀਨ ਖਿਸਕਣ ਦੀ ਘਟਨਾ ਵਾਪਰੀ। ਘਰ, ਪੁਲ, ਸੜਕਾਂ ਅਤੇ ਵਾਹਨ ਵਹਿ ਗਏ।
ਆਰਮੀ, ਏਅਰਫੋਰਸ, ਐਨਡੀਆਰਐਫ, ਐਸਡੀਆਰਐਫ, ਪੁਲਿਸ ਅਤੇ ਡਾਗ ਸਕੁਐਡ ਦੀਆਂ ਟੀਮਾਂ ਬਚਾਅ ਵਿੱਚ ਲੱਗੀਆਂ ਹੋਈਆਂ ਹਨ। ਦੇਰ ਰਾਤ ਤੱਕ 1 ਹਜ਼ਾਰ ਲੋਕਾਂ ਨੂੰ ਬਚਾਇਆ ਗਿਆ, 3 ਹਜ਼ਾਰ ਲੋਕਾਂ ਨੂੰ ਮੁੜ ਵਸੇਬਾ ਕੇਂਦਰ ਭੇਜਿਆ ਗਿਆ ਹੈ।
ਵਾਇਨਾਡ ਤੋਂ ਇਲਾਵਾ ਮੌਸਮ ਵਿਭਾਗ ਨੇ ਮਲਪੁਰਮ, ਕੋਝੀਕੋਡ, ਕੰਨੂਰ ਅਤੇ ਕਾਸਰਗੋਡ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਸ ਕਾਰਨ ਅੱਜ ਬਚਾਅ ਕਾਰਜਾਂ ਵਿੱਚ ਦਿੱਕਤਾਂ ਆ ਸਕਦੀਆਂ ਹਨ।